Sardari Loverz

Sardari Loverz Contact information, map and directions, contact form, opening hours, services, ratings, photos, videos and announcements from Sardari Loverz, Book shop, faridkot, Faridkot.

SANDHIYA VELE DA HUKAMNAMA SRI DARBAR SAHIB, SRI AMRITSAR, ANG 623, 07-02-22ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ...
08/02/2022

SANDHIYA VELE DA HUKAMNAMA SRI DARBAR SAHIB, SRI AMRITSAR, ANG 623, 07-02-22
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

28/07/2017

Hukamnama Sahib - Sachkhand Sri Harmandir Sahib, Amritsar *2017-07-28 Evening* (ANG 697-698)

ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

ਜੈਤਸਰੀ ਮਹਲਾ ੪ ॥
ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੧। ਹੇ ਮੇਰੇ ਮਨ ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ । ਹੇ ਭਾਈ ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ।ਰਹਾਉ। ਹੇ ਭਾਈ ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ । ਹੇ ਭਾਈ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ।੨। ਹੇ ਭਾਈ ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ
ਜਾਂਦੇ ਹਨ । ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।੩। ਹੇ ਭਾਈ ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ । ਹੇ ਨਾਨਕ ! (ਆਖ—ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ।

28/02/2016

ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥
ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥ {ਪੰਨਾ 1365 }

ਅਰਥ: ਹੇ ਕਬੀਰ! ('ਦੁਨੀਆ' ਵਾਲਾ) ਹੋਰ ਹੋਰ ਸਹਿਮ ਤਦੋਂ ਹੀ ਦੂਰ ਹੁੰਦਾ ਹੈ ਜੇ ਇੱਕ ਪਰਮਾਤਮਾ ਨਾਲ ਪਿਆਰ ਪਾਇਆ ਜਾਏ। (ਜਦ ਤਕ ਪ੍ਰਭੂ ਨਾਲ ਪ੍ਰੀਤਿ ਨਹੀਂ ਜੋੜੀ ਜਾਂਦੀ, 'ਦੁਨੀਆ' ਵਾਲੀ 'ਦੁਬਿਧਾ' ਮਿਟ ਨਹੀਂ ਸਕਦੀ) ਚਾਹੇ ਲੰਮੇ ਵਾਲ ਰਖ ਲੈ, ਚਾਹੇ ਉੱਕਾ ਹੀ ਸਿਰ ਰੋਡ-ਮੋਡ ਕਰ ਲੈ (ਅਤੇ ਜੰਗਲਾਂ ਜਾਂ ਤੀਰਥਾਂ ਤੇ ਜਾ ਕੇ ਡੇਰਾ ਲਾ ਲੈ) ।25।

11/02/2016

ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ॥੪॥੭॥
ਬੁੱਧਵਾਰ, ੨੮ ਮਾਘ (ਸੰਮਤ ੫੪੭ ਨਾਨਕਸ਼ਾਹੀ) ਅੰਗ: ੫੬੦

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ ੩ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

11/02/2016

ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਮੰਗਲਵਾਰ, ੨੭ ਮਾਘ (ਸੰਮਤ ੫੪੭ ਨਾਨਕਸ਼ਾਹੀ) (ਅੰਗ: ੬੦੯)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥
ਹੇ ਭਾਈ! ਵਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

11/02/2016

ਸੂਹੀ ਮਹਲਾ ੩ ॥
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੋ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ॥੪॥੨॥੩॥
ਸੋਮਵਾਰ, ੨੬ ਮਾਘ (ਸੰਮਤ ੫੪੭ ਨਾਨਕਸ਼ਾਹੀ) ਅੰਗ: ੭੬੯

ਪੰਜਾਬੀ ਵਿਆਖਿਆ :
ਸੂਹੀ ਮਹਲਾ ੩ ॥
ਆਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ । ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ । (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ । ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ।੧।ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ । ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ । (ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ।੨। ਹੇ ਭਾਈ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ । ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ । (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ । ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ । ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ।੩। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ । ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ । ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ । ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ । ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ । ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ । ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੨।੩।

11/02/2016

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥



ਐਤਵਾਰ, ੨੫ ਮਾਘ (ਸੰਮਤ ੫੪੭ ਨਾਨਕਸ਼ਾਹੀ) (ਅੰਗ: ੬੯੨)


ਪੰਜਾਬੀ ਵਿਆਖਿਆ :
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

11/02/2016

ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥



ਸ਼ਨੀਵਾਰ, ੨੪ ਮਾਘ (ਸੰਮਤ ੫੪੭ ਨਾਨਕਸ਼ਾਹੀ) ਅੰਗ: ੪੮੯


ਪੰਜਾਬੀ ਵਿਆਖਿਆ :
ਗੂਜਰੀ ਮਹਲਾ ੧ ॥

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

05/02/2016

ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥



ਵੀਰਵਾਰ, ੨੨ ਮਾਘ (ਸੰਮਤ ੫੪੭ ਨਾਨਕਸ਼ਾਹੀ) (ਅੰਗ: ੫੫੮)


ਪੰਜਾਬੀ ਵਿਆਖਿਆ :
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

05/02/2016

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ॥੧॥ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ॥੪॥੧॥



ਬੁੱਧਵਾਰ, ੨੧ ਮਾਘ (ਸੰਮਤ ੫੪੭ ਨਾਨਕਸ਼ਾਹੀ) ਅੰਗ: ੬੬੦


ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ॥੪॥੧॥

01/02/2016

ਸੋਰਠਿ ਮਹਲਾ ੪ ॥

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥



ਐਤਵਾਰ, ੧੮ ਮਾਘ (ਸੰਮਤ ੫੪੭ ਨਾਨਕਸ਼ਾਹੀ) (ਅੰਗ: ੬੦੬)


ਪੰਜਾਬੀ ਵਿਆਖਿਆ :
ਸੋਰਠਿ ਮਹਲਾ ੪ ॥

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ । ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ । ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨। ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ । ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ । ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩। ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ । ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ । ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।

ਕਿੰਨਾਂ ਸੋਹਣਾ ਬਣ ਗਿਆ ਸਬੱਬ ਵੇਸਾਡਾ ਇੱਕੋ ਜਿੰਨਾਂ ਹੋ ਗਿਆ ਜੱਗ ਵੇ..  √
30/01/2016

ਕਿੰਨਾਂ ਸੋਹਣਾ ਬਣ ਗਿਆ ਸਬੱਬ ਵੇ

ਸਾਡਾ ਇੱਕੋ ਜਿੰਨਾਂ ਹੋ ਗਿਆ ਜੱਗ ਵੇ.. √

Address

Faridkot
Faridkot
151203

Telephone

9780700054

Website

Alerts

Be the first to know and let us send you an email when Sardari Loverz posts news and promotions. Your email address will not be used for any other purpose, and you can unsubscribe at any time.

Shortcuts

Share

Category